[email protected]

ਸੰ. शब्द ਸ਼ਬ੍‌ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ.” (ਆਸਾ ਅਃ ਮਃ ੩) ੪. ਗੁਰਉਪਦੇਸ਼. “ਭਵਜਲ ਬਿਨ ਸਬਦੇ ਕਿਉ ਤਰੀਐ.” (ਭੈਰ ਮਃ ੧) ੫. ਬ੍ਰਹਮ. ਕਰਤਾਰ. “ਸਬਦ ਗੁਰੂ ਸੁਰਤਿ ਧੁਨਿ ਚੇਲਾ.” (ਸਿਧਗੋਸਟਿ) ੬. ਧਰਮ. ਮਜਹਬ. “ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ.” (ਵਾਰ ਆਸਾ) ੭. ਪੈਗ਼ਾਮ. ਸੁਨੇਹਾ. “ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ.” (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ “ਅਭੰਗ” ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ

ਸ੍ਰੋਤ: ਮਹਾਨ ਕੋਸ਼
« ਸ਼ਬਦਾਰਥ ਦੇ ਮੁੱਖ ਪੰਨੇ ਤੇ ਜਾਓ

ਮੇਰੇ ਪਸੰਦੀਦਾ ਲੇਖ

No bookmark found