ਸੰ. ਸੂਤ੍ਰ. ਸੰਗ੍ਯਾ- ਤਾਗਾ. ਡੋਰਾ. ਦਇਆ ਕਪਾਹ ਸੰਤੋਖ ਸੂਤ.” (ਵਾਰ ਆਸਾ) ੨. ਜਨੇਊ. “ਸੂਤ ਪਾਇ ਕਰੇ ਬੁਰਿਆਈ.” (ਵਾਰ ਰਾਮ ੧. ਮਃ ੧) ੩. ਪ੍ਰਬੰਧ. ਇੰਤਜਾਮ. ੪. ਪਰਸਪਰ ਪ੍ਰੇਮ. ਮੇਲ ਮਿਲਾਪ. “ਰਾਖਹੁ ਸੂਤ ਇਹੀ ਬਨ ਆਵੈ.” (ਗੁਪ੍ਰਸੂ) ੫. ਰੀਤਿ. ਰਿਵਾਜ. “ਹੁਤੋ ਸੰਸਾਰ ਸੂਤ ਇਹੁ ਦਾਸਾ.” (ਨਾਪ੍ਰ) ਸੰਸਾਰ ਰੀਤਿ ਅਨੁਸਾਰ ਇਹ ਸੇਵਕ ਸ੍ਰੀ। ੬. “ਠੀਕ. ਸਹੀ. ਦੁਰੁਸ੍ਤ. “ਮੰਦਲ ਨ ਬਾਜੈ ਨਟਪੈ ਸੂਤਾ.” (ਆਸਾ ਕਬੀਰ) ੭. ਸੂਤ੍ਰ ਆਕਾਰ ਦੀ ਮਿਠਾਈ ਜੋ ਖੰਡ ਵਿੱਚ ਪਾਗੀ ਜਾਂਦੀ ਹੈ. ਸੇਵੀ. ਨੁਗਦੀ. “ਲਡੂਆ ਅਰ ਸੂਤ ਭਲੇ ਜੁ ਬਨੇ.” (ਕ੍ਰਿਸਨਾਵ) ੮. ਸੰ. सृत ਰਥਵਾਨ. ਰਥ ਹੱਕਣ ਵਾਲਾ. “ਪਾਰਥ ਸੂਤ ਕੀ ਡੋਰ ਲਗਾਏ.” (ਕ੍ਰਿਸਨਾਵ) ਅਰਜੁਨ ਨੇ ਰਥਵਾਨ ਦੀ ਡੋਰ ਕ੍ਰਿਸਨ ਜੀ ਨੂੰ ਫੜਾਈ। ੯. ਸੂਰਜ। ੧੦. ਅੱਕ। ੧੧. ਬ੍ਰਾਹਮਣੀ ਦੇ ਪੇਟ ਤੋਂ ਛਤ੍ਰੀ ਦਾ ਪੁਤ੍ਰ. ਦੇਖੋ
ਸ੍ਰੋਤ: ਮਹਾਨ ਕੋਸ਼
« ਸ਼ਬਦਾਰਥ ਦੇ ਮੁੱਖ ਪੰਨੇ ਤੇ ਜਾਓ