[email protected]

ਸੰਗ੍ਯਾ- ਕਵਿ ਦਾ ਕਰਮ। ੨. ਕਵਿਤਾ ਜੋ ਰਸਭਰੀ ਹੋਵੇ. ਰਸਾਤਮਕ ਵਾਕ੍ਯ.¹ ਵਿਦ੍ਵਾਨਾਂ ਨੇ ਕਾਵ੍ਯ ਦੇ ਦੋ ਭੇਦ ਮੰਨੇ ਹਨ, ਗਦ੍ਯ ਅਤੇ ਪਦ੍ਯ, ਅਰਥਾਤ ਵਾਰਤਿਕ ਅਤੇ ਛੰਦ, ਅਥਵਾ ਨਸ਼ਰ ਅਤੇ ਨਜਮ. ਪਰੰਤੂ ਇਹ ਬਾਤ ਨਿਸ਼ਚੇ ਕਰਨੀ ਚਾਹੀਏ ਕਿ ਜੇ ਵਾਰਤਿਕ ਅਤੇ ਛੰਦਰਚਨਾ ਰਸਾਤਮਕ ਨਹੀਂ, ਅਰ ਜਿਸ ਵਿੱਚ ਕੋਈ ਚਮਤਕਾਰ ਨਹੀਂ, ਤਦ ਉਹ ‘ਕਾਵ੍ਯ’ ਨਹੀਂ, ਗਦ੍ਯ ਅਤੇ ਪਦ੍ਯ ਦੇ ਗੁਣੀਆਂ ਨੇ ਦੋ ਭੇਦ ਹੋਰ ਥਾਪੇ ਹਨ, ਸ਼੍ਰਵ੍ਯ ਅਤੇ ਦ੍ਰਿਸ਼੍ਯ. ਜੋ ਸੁਣਨ ਤੋਂ ਆਨੰਦਦਾਇਕ ਹੋਵੇ ਉਹ ਸ਼੍ਰਵ੍ਯ, ਅਰ ਜੋ ਦੇਖਣ ਤੋਂ ਆਨੰਦ ਦਾ ਕਾਰਣ ਹੋਵੇ ਉਹ ਦ੍ਰਿਸ਼੍ਯ, ਜੈਸੇ ਨਾਟਕ ਆਦਿ। ੩. ਸ਼ੁਕ੍ਰ, ਜੋ ਕਵਿਕਰਮ ਵਿੱਚ ਨਿਪੁਣ ਹੈ। ੪. ਦੇਖੋ, ਰੋਲਾ. ¹ਸ਼ਬਦ ਅਰਥ ਸ਼ੁਭ ਵ੍ਯੰਗ ਵਰ ਸਾਲੰਕ੍ਰਿਤ ਗੁਣਰੂਪ

ਸ੍ਰੋਤ: ਮਹਾਨ ਕੋਸ਼
« ਸ਼ਬਦਾਰਥ ਦੇ ਮੁੱਖ ਪੰਨੇ ਤੇ ਜਾਓ

ਮੇਰੇ ਪਸੰਦੀਦਾ ਲੇਖ

No bookmark found