ਸੰ. ਸੰਗ੍ਯਾ- ਜਨਮ. ਉਤਪੱਤਿ। ੨. ਸਮਾਜ ਵਿੱਚ ਇੱਕ ਤੋਂ ਦੂਜੇ ਨੂੰ ਵੱਖ ਕਰਨ ਵਾਲੀ ਵੰਡ. ਰੋਟੀ ਬੇਟੀ ਦੀ ਸਾਂਝ ਵਾਲੀ ਬਰਾਦਰੀਆਂ ਦੀ ਵੰਡ. ਇਸ ਦਾ ਮੂਲ ਨਸਲੀ ਭੇਦ, ਭੌਗੋਲਿਕ ਭੇਦ, ਇਤਿਹਾਸੀ ਵੈਰ, ਕਿਰਤ ਵਿਹਾਰ ਦੇ ਭੇਦ ਆਦਿ ਅਨੇਕ ਹਨ. ਜਾਤਿ ਦੀ ਵੰਡ ਕਿਸੇ ਨਾ ਕਿਸੇ ਸ਼ਕਲ ਵਿੱਚ ਸਾਰੇ ਦੇਸਾਂ ਅਤੇ ਧਰਮਾਂ ਵਿੱਚ ਵੇਖੀ ਜਾਂਦੀ ਹੈ, ਪਰ ਹਿੰਦੂਆਂ ਵਿੱਚ ਹੱਦੋਂ ਵਧਕੇ ਹੈ. ਗੁਰੂ ਸਾਹਿਬਾਨ ਨੇ ਜਾਤਿ ਦੇ ਅਗ੍ਯਾਨ ਭਰੇ ਵਿਸ਼੍ਵਾਸਾਂ ਨੂੰ ਦੇਸ਼ ਲਈ ਹਾਨੀਕਾਰਕ ਜਾਣਕੇ ਇਸ ਦੇ ਵਿਰੁੱਧ ਆਵਾਜ਼ ਉਠਾਈ ਅਤੇ ਦੇਸ਼ ਦੇਸ਼ਾਂਤਰਾਂ ਵਿੱਚ ਵਿਚਰਕੇ ਆਪਣੀ ਪਵਿਤ੍ਰ ਬਾਣੀ ਦ੍ਵਾਰਾ ਨਿਸ਼ਚੇ ਕਰਾਇਆ ਕਿ ਸਾਰੀ ਮਨੁੱਖ ਜਾਤਿ ਉਸ ਇੱਕ ਪਿਤਾ ਦੀ ਸੰਤਾਨ ਹੈ. ਉੱਚ ਅਤੇ ਨੀਚ ਜਾਤਿ ਕੇਵਲ ਕਰਮਾਂ ਤੋਂ ਹੈ, ਯਥਾ- ਜਾਣਹੁ ਜੋਤਿ, ਨ ਪੂਛਹੁ ਜਾਤੀ, ਆਗੈ ਜਾਤਿ ਨ ਹੇ। (ਆਸਾ ਮਃ ੧) ਆਗੈ ਜਾਤਿ ਰੂਪੁ ਨ ਜਾਇ।ਤੇਹਾ ਹੋਵੈ ਜੇਹੇ ਕਰਮ ਕਮਾਇ. (ਆਸਾ ਮਃ ੩) ਭਗਤਿ ਰਤੇ ਸੇ ਊਤਮਾ, ਜਤਿ ਪਤਿ ਸਬਦੇ ਹੋਇ, ਬਿਨੁ ਨਾਵੈ ਸਭ ਨੀਚ ਜਾਤਿ ਹੈ, ਬਿਸਟਾ ਕਾ ਕੀੜਾ ਹੋਇ. (ਆਸਾ ਮਃ ੩) ਜਾਤਿ ਕਾ ਗਰਬੁ ਨ ਕਰੀਅਹੁ ਕੋਈ, ਬ੍ਰਹਮੁ ਬਿੰਦੇ ਸੋ ਬ੍ਰਹਮਣ ਹੋਈ. ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ, ਇਸ ਗਰਬ ਤੇ ਚਲਹਿ ਬਹੁਤੁ ਵਿਕਾਰਾ. ਚਾਰੇ ਬਰਨ ਆਖੈ ਸਭੁਕੋਈ, ਬ੍ਰਹਮੁਬਿੰਦੁ ਤੇ ਸਭ ਓਪਤਿ ਹੋਈ. ਮਾਟੀ ਏਕ ਸਗਲ ਸੰਸਾਰਾ, ਬਹੁ ਬਿਧਿ ਭਾਂਡੇ ਘੜੇ ਕੁਮ੍ਹਾਰਾ. ਪੰਚ ਤਤੁ ਮਿਲਿ ਦੇਹੀ ਕਾ ਆਕਾਰਾ, ਘਟਿ ਵਧਿ ਕੋ ਕਰੈ ਬੀਚਾਰਾ. ਕਹਤੁ ਨਾਨਕ ਇਹ ਜੀਉ ਕਰਮਬੰਧੁ ਹੋਈ, ਬਿਨ ਸਤਿਗੁਰ ਭੇਟੇ ਮੁਕਤਿ ਨ ਹੋਈ. (ਭੈਰ ਮਃ ੩) ਜਾਤਿ ਜਨਮੁ ਨਹ ਪੂਛੀਐ, ਸਚੁਘਰੁ ਲੇਹੁ ਬਤਾਇ, ਸਾ ਜਾਤਿ, ਸਾ ਪਤਿ ਹੈ, ਜੇਹੇ ਕਰਮ ਕਮਾਇ. (ਪ੍ਰਭਾ ਮਃ ੧) ਗਰਭਵਾਸ ਮਹਿ ਕੁਲੁ ਨਹੀ ਜਾਤੀ, ਬ੍ਰਹਮਬਿੰਦੁ ਤੇ ਸਭ ਉਤਪਾਤੀ. ਕਹੁਰੇ ਪੰਡਿਤ, ਬਾਮਨ ਕਬਕੇ ਹੋਏ, ਬਾਮਨ ਕਹਿ ਕਹਿ ਜਨਮੁ ਮਤ ਖੋਏ. ਜੌ ਤੂੰ ਬ੍ਰਾਹਮਣ ਬ੍ਰਾਹਮਣੀ ਜਾਇਆ, ਤਉ ਆਨ ਬਾਟ ਕਾਹੇ ਨਹੀ ਆਇਆ? ਤੁਮ ਕਤ ਬ੍ਰਾਹਮਣ, ਹਮ ਕਤ ਸੂਦ? ਹਮ ਕਤ ਲੋਹੂ ਤੁਮ ਕਤ ਦੂਧ? ਕਹੁ ਕਬੀਰ ਜੋ ਬ੍ਰਹਮੁ ਬੀਚਾਰੈ, ਸੋ ਬ੍ਰਹਮਣੁ ਕਹੀਅਤੁ ਹੈ ਹਮਾਰੈ. (ਗਉ ਕਬੀਰ) ਕੋਊ ਭਯੋ ਮੁੰਡੀਆ ਸੰਨ੍ਯਾਸੀ ਕੋਊ ਯੋਗੀ ਭਯੋ, ਭਯੋ ਬ੍ਰਹਮਚਾਰੀ ਕੋਊ ਯਤੀ ਅਨੁਮਾਨਬੋ, ਹਿੰਦੂ ਔ ਤੁਰਕ ਕੋਊ ਰਾਫ਼ਜ਼ੀ ਇਮਾਮ ਸ਼ਾਫ਼ੀ, ਮਾਨਸ ਕੀ ਜਾਤਿ ਸਭ ਏਕੈ ਪਹਿਚਾਨਬੋ. ਦੇਹੁਰਾ ਮਸੀਤ ਸੋਈ, ਪੂਜਾ ਔ ਨਿਮਾਜ ਓਈ, ਮਾਨਸ ਸਭੈ ਏਕ, ਪੈ ਅਨੇਕ ਕੋ ਪ੍ਰਭਾਵ ਹੈ. ਦੇਵਤਾ ਅਦੇਵ ਜੱਛ ਗੰਧ੍ਰਬ ਤੁਰਕ ਹਿੰਦੂ, ਨ੍ਯਾਰੇ ਨ੍ਯਾਰੇ ਦੇਸਨ ਕੇ ਭੇਸ ਕੋ ਸੁਭਾਵ ਹੈ. ਏਕੈ ਨੈਨ, ਏਕੈ ਕਾਨ, ਏਕੈ ਦੇਹ, ਏਕੈ ਬਾਨ, ਖ਼ਾਕ ਬਾਦ ਆਤਸ਼ ਔ ਆਬ ਕੋ ਰਲਾਵ ਹੈ. ਅੱਲਹ ਅਭੇਖ ਸੋਈ, ਪੁਰਾਨ ਔ ਕੁਰਾਨ ਓਈ, ਏਕਹੀ ਸਰੂਪ ਸਭੈ ਏਕ ਹੀ ਬਨਾਵ ਹੈ. (ਅਕਾਲ) ਸਾਧੁ ਕਰਮ ਜੋ ਪੁਰਖ ਕਮਾਵੈਂ, ਨਾਮ ਦੇਵਤਾ ਜਗਤ ਕਹਾਵੈਂ. ਕੁਕ੍ਰਿਤ ਕਰਮ ਜੇ ਜਗ ਮੈ ਕਰਹੀਂ, ਨਾਮ ਅਸੁਰ ਤਿਨ ਕੋ ਜਗ ਧਰਹੀਂ. (ਵਿਚਿਤ੍ਰ) ਘਿਉ ਭਾਂਡਾ ਨ ਵਿਚਾਰੀਐ, ਭਗਤਾਂ ਜਾਤਿ ਸਨਾਤਿ ਨ ਕਾਈ. (ਭਾਗੁ, ਵਾਰ ੨੫) ਪ੍ਰਿਥੀਮੱਲ ਅਰੁ ਤੁਲਸਾ ਦੋਇ, ਹੁਤੇ ਜਾਤਿ ਕੇ ਭੱਲੇ ਸੋਇ, ਸੁਨ ਦਰਸ਼ਨ ਕੋ ਤਬ ਚਲ ਆਏ, ਨਮੋ ਕਰੀ ਬੈਠੇ ਢਿਗ ਥਾਏ. ਉਰ ਹੰਕਾਰੀ ਗਿਰਾ ਉਚਾਰੀ:- ਏਕੋ ਜਾਤ ਹਮਾਰ ਤੁਮਾਰੀ.”ਸ਼੍ਰੀਗੁਰੁ ਅਮਰ ਭਨ੍ਯੋ ਸੁਨ ਸੋਇ:- “ਜਾਤਿ ਪਾਤਿ ਗੁਰੁ ਕੀ ਨਹਿਂ ਕੋਇ. ਉਪਜਹਿਂ ਜੇ ਸ਼ਰੀਰ ਜਗ ਮਾਹੀਂ
ਜਾਤਿ
ਸ੍ਰੋਤ: ਮਹਾਨ ਕੋਸ਼
« ਸ਼ਬਦਾਰਥ ਦੇ ਮੁੱਖ ਪੰਨੇ ਤੇ ਜਾਓ