ਸੰ. ओम्. ਇਸ ਸ਼ਬਦ ਦਾ ਮੂਲ ਅਵ (श्रव्) ਧਾਤੁ ਹੈ, ਜਿਸ ਦਾ ਅਰਥ ਹੈ ਰਖ੍ਯਾ (ਰਕ੍ਸ਼ਾ) ਕਰਨਾ, ਬਚਾਉਣਾ, ਤ੍ਰਿਪਤ ਹੋਣਾ, ਫੈਲਨਾ ਆਦਿ। ‘ਓਅੰ’ ਸ਼ਬਦ ਸਭ ਦੀ ਰਖ੍ਯਾ ਕਰਨ ਵਾਲੇ ਕਰਤਾਰ ਦਾ ਬੋਧਕ ਹੈ. ਓਅੰ ਸਾਧ ਸਤਿਗੁਰ ਨਮਸਕਾਰੰ.” (ਬਾਵਨ) “ਓਅੰ ਪ੍ਰਿਯ ਪ੍ਰੀਤਿ ਚੀਤਿ.” (ਸਾਰ ਮਃ ੫) ਇਸ ਦੇ ਪਰ੍ਯਾਂਯ ਸ਼ਬਦ- “ਪ੍ਰਣਵ” ਅਤੇ “ਉਦਗੀਥ” ਭੀ ਹਨ. ਓਅੰਕਾਰ ਸ਼ਬਦ ਦਾ ਅਰਥ ਹੈ- ਓਅੰ ਧੁਨਿ (ਓਅੰ ਦਾ ਉੱਚਾਰਣ) “ਪ੍ਰਿਥਮ ਕਾਲ ਜਬ ਕਰਾ ਪਸਾਰਾ। ਓਅੰਕਾਰ ਤੇ ਸ੍ਰਿਸ੍ਟਿ ਉਪਾਰਾ.” (ਵਿਚਿਤ੍ਰ) ਕਈ ਥਾਈਂ “ਓਅੰਕਾਰ” ਸ਼ਬਦ ਕਰਤਾਰ ਦਾ ਬੋਧਕ ਭੀ ਦੇਖੀਦਾ ਹੈ. “ਓਅੰਕਾਰ ਏਕੋ ਰਵਿ ਰਹਿਆ.” (ਕਾਨ ਮਃ ੪) “ਓਅੰਕਾਰ ਅਕਾਰ ਕਰਿ ਪਵਣ ਪਾਣੀ ਬੈਸੰਤਰ ਸਾਜੇ.” (ਭਾਗੁ) ਸੰਸਕ੍ਰਿਤ ਦੇ ਵਿਦਵਾਨਾਂ ਨੇ ੳ ਅ ਮ ਤਿੰਨ ਅੱਖਰਾਂ ਨੂੰ ਬ੍ਰਹਮਾ ਵਿਸਨੂ ਸ਼ਿਵ ਮੰਨਕੇ ਓਅੰ ਨੂੰ ਤਿੰਨ ਦੇਵ ਰੂਪ ਕਲਪਿਆ ਹੈ
ਸ੍ਰੋਤ: ਮਹਾਨ ਕੋਸ਼
« ਸ਼ਬਦਾਰਥ ਦੇ ਮੁੱਖ ਪੰਨੇ ਤੇ ਜਾਓ