ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. ਰੂਪਹੀਨ ਬੁਧਿ ਬਲਹੀਨੀ.” (ਗਉ ਮਃ ੫) ੫. ਵੇਸ. ਲਿਬਾਸ. “ਆਗੈ ਜਾਤਿ ਰੂਪ ਨ ਜਾਇ.” (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ
ਸ੍ਰੋਤ: ਮਹਾਨ ਕੋਸ਼
« ਸ਼ਬਦਾਰਥ ਦੇ ਮੁੱਖ ਪੰਨੇ ਤੇ ਜਾਓ