[email protected]

ਸੰ. ਸ਼ਕ੍ਤਿ. ਸੰਗ੍ਯਾ- ਤਾਕਤ. ਸਾਮਰਥ੍ਯ. ਮਾਨੁ ਮਹਤੁ ਨ ਸਕਤਿ ਹੀ ਕਾਈ.” (ਬਿਲਾ ਮਃ ੫) ੨. ਪ੍ਰਭਾਵ. ਅਸਰ. “ਸਕਤਿ ਅੰਧੇਰ ਜੇਵੜੀ ਭ੍ਰਮ ਚੂਕਾ.” (ਗਉ ਕਬੀਰ) ੩. ਮਾਇਆ. “ਜਹਿ ਦੇਖਾ ਤਹਿ ਰਵਿਰਹੇ ਸਿਵ ਸਕਤੀ ਕਾ ਮੇਲ.” (ਸ੍ਰੀ ਮਃ ੧) ੪. ਭਾਵ- ਇਸਤ੍ਰੀ. “ਸਕਤਿ ਸਨੇਹ ਕਰਿ ਸੁੰਨਤਿ ਕਰੀਐ.” (ਆਸਾ ਕਬੀਰ) “ਤਉ ਆਨਿ ਸਕਤਿ ਗਲਿ ਬਾਂਧਿਆ.” (ਸ੍ਰੀ ਬੇਣੀ) ੫. . ਕੁਦਰਤ. ਪ੍ਰਕ੍ਰਿਤਿ। ੬. ਬਰਛੀ. ਸੈਹਥੀ. “ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ.” (ਸਵੈਯੇ. ਮਃ ੨. ਕੇ) ਇਸ ਥਾਂ “ਸਕਤਿ” ਸ਼ਬਦ ਸ਼ਲੇਸ ਹੈ. ਮਾਇਆ ਅਤੇ ਬਰਛੀ। ੭. ਪਦ ਤੇ ਵਾਕ੍ਯ ਦੀ ਉਹ ਵ੍ਰਿੱਤਿ (ਸੱਤਾ) ਜੋ ਅਰਥ ਬੋਧਨ ਕਰਾਉਂਦੀ ਹੈ। ੮. ਦੇਵਤਿਆਂ ਦੀ ਸਾਮਰਥ੍ਯ ਅਤੇ ਉਨ੍ਹਾਂ ਦੀਆਂ ਇਸਤ੍ਰੀਆਂ ਨੂੰ ਭੀ ਸ਼ਕਤਿ ਲਿਖਿਆ ਹੈ. ਇਨ੍ਹਾਂ ਦੀ ਗਿਣਤੀ ਬਹੁਤ ਹੈ ਪਰ ਮੁੱਖ ਇਹ ਹਨ- ਇੰਦ੍ਰਾਣੀ

ਸ੍ਰੋਤ: ਮਹਾਨ ਕੋਸ਼
« ਸ਼ਬਦਾਰਥ ਦੇ ਮੁੱਖ ਪੰਨੇ ਤੇ ਜਾਓ

ਮੇਰੇ ਪਸੰਦੀਦਾ ਲੇਖ

No bookmark found